ਮਾਘੀ ਮੇਲੇ ਦੀਆਂ ਅਗੇਤੀ ਤਿਆਰੀਆਂ ਲਈ ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨਾਲ ਬੈਠਕ


ਸ੍ਰੀ ਮੁਕਤਸਰ ਸਾਹਿਬ,
ਸ੍ਰੀ ਮੁਕਤਸਰ ਸਾਹਿਬ ਵਿਖੇ ਲਗਣ ਵਾਲੇ ਮਾਘੀ ਮੇਲੇ ਦੇ ਸਬੰਧੀ ਅਗੇਤੇ ਪ੍ਰਬੰਧ ਕਰਨ ਲਈ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ ਅਰਾਵਿੰਦ ਕੁਮਾਰ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਉਨਾਂ ਦੱਸਿਆ ਕਿ ਜਨਵਰੀ 2019 ਅਨੁਸਾਰ ਪਵਿੱਤਰ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਦੇ ਇਸ ਇਤਹਾਸਕ ਮੇਲੇ ਦੌਰਾਨ ਲੱਖਾਂ ਸ਼ਰਧਾਲੂ ਪੁਜੱਦੇ ਹਨ ਅਤੇ ਪ੍ਰਸ਼ਾਸਨ ਵਲੋਂ ਇਹ ਯਕੀਨੀ ਬਣਾਇਆ ਜਾਵੇ ਕਿ ਇਥੇ ਆਉਣ ਵਾਲੇ ਸ਼ਰਧਾਲੂਆਂ ਨੂ ਕਿਸੇ ਕਿਸਮ ਦੀ ਕੋਈ ਦਿੱਕਤ ਨਾ ਆਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੇਲੇ ਦੌਰਾਨ ਸਮੁੱਚੇ ਸ਼ਹਿਰ ਨੂੰ ਸੱਤ ਸੈਕਟਰਾਂ ਵਿਚ ਵੰਡਿਆ ਜਾਵੇਗਾ ਅਤੇ ਹਰੇਕ ਸੈਕਟਰ ਵਿਚ ਇੱਕ ਸੈਕਟਰ ਅਫਸਰ, ਇੱਕ ਡਿਊਟੀ ਮੈਜਿਸਟੈ੍ਰਟ ਅਤੇ ਵੱਖ ਵੱਖ ਵਿਭਾਗਾਂ ਦੇ ਨੁਮਾਇੰਦੇ ਸ਼ਾਮਲ ਹੋਣਗੇ ਜੋ ਕਿ ਆਪੋ ਆਪਣੇ ਸੈਕਟਰ ਵਿਚ ਸ਼ਰਧਾਲੂਆਂ ਲਈ ਬੁਨਿਆਦੀ ਸਹੁਲਤਾਂ ਦੇ ਲੋੜੀਂਦੇ ਪ੍ਰਬੰਧ ਕੀਤੇ ਜਾਣੇ ਯਕੀਨੀ ਬਨਾਉਣਗੇ।
ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਸਾਰੇ ਸੱਤ ਸੈਕਟਰਾਂ ਵਿਚ ਇੱਕ ਇੱਕ ਮੈਡੀਕਲ ਟੀਮ ਦੀ ਤੈਨਾਤੀ ਤੋਂ ਇਲਾਵਾ ਇੱਕ ਟੀਮ ਗੁਰੂਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਅਤੇ ਚਾਰ ਮੋਬਾਇਲ ਟੀਮਾਂ ਤੈਨਾਤ ਕੀਤੀਆਂ ਜਾਣ। ਇਸ ਤੋਂ ਬਿਨਾਂ ਤਿੰਨ ਸਾਰੀ ਸਹੁਲਤਾਂ ਨਾਲ ਲੈਸ ਐਂਬੂਲੈਂਸ ਸ਼ਹਿਰ ਵਿਚ ਰੱਖੀਆਂ ਜਾਣ। ਉਨਾਂ ਨੇ ਫੂਡ ਸਪਲਾਈ ਕੰਟਰੋਲਰ ਨੂੰ ਵਸਤਾਂ ਦੀ ਕਾਲਾ ਬਜਾਰੀ ਰੋਕਣ ਅਤੇ ਸਿਹਤ ਵਿਭਾਗ ਦੀ ਟੀਮ ਨਾਲ ਤਾਲਮੇਲ ਕਰਦਿਆਂ ਖਾਣ ਪੀਣ ਦੀਆਂ ਵਸਤਾਂ ਵਿਚ ਮਿਲਾਵਟ ਰੋਕਣ ਲਈ ਨਮੁੰਨੇ ਲੈਣ ਦੇ ਆਦੇਸ਼ ਵੀ ਦਿੱਤੇ।
ਇਸ ਤੋਂ ਬਿਨਾਂ ਬੈਠਕ ਦੌਰਾਨ ਸ਼ਹਿਰ ਵਿਚ ਸਫਾਈ, ਸੜਕਾਂ ਦੀ ਮੁਰੰਮਤ, ਸੁਰੱਖਿਆ, ਪੀਣ ਵਾਲੇ ਪਾਣੀ ਦਾ ਪ੍ਰਬੰਧ, ਪਾਰਕਿੰਗ, ਆਰਜੀ ਬੱਸ ਸਟੈਂਡ, ਸਟ੍ਰੀਟ ਲਾਈਟ ਆਦਿ ਦੀ ਵਿਵਸਥਾ ਬਾਰੇ ਵੀ ਸਬੰਧਤ ਵਿਭਾਗਾਂ ਨੂੰ ਲੋੜੀਂਦੀ ਕਾਰਵਾਈ ਕਰਨ ਦੇ ਹੁਕਮ ਦਿੱਤੇ।
ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਡਾ.ਰਿਚਾ, ਐਸ.ਪੀ ਸ੍ਰੀ ਜਸਪਾਲ, ਐਸ.ਡੀ.ਐਮ ਸ. ਰਾਜਪਾਲ ਸਿੰਘ, ਸ. ਗੋਪਾਲ ਸਿੰਘ, ਸ. ਅਰਸ਼ਦੀਪ ਸਿੰਘ ਲੁਬਾਣਾ, ਸਹਾਇਕ ਕਮਿਸ਼ਨਰ ਜਨਰਲ ਸ੍ਰੀਮਤੀ ਵੀਰਪਾਲ ਕੌਰ, ਡੀ.ਡੀ.ਪੀ.ਓ ਅਰੂਣ ਕੁਮਾਰ, ਜੀ.ਐਮ ਡੀਆਈਸੀ ਗੁਰਜੰਟ ਸਿੰਘ ਆਦਿ ਵੀ ਹਾਜ਼ਰ ਸਨ।

Leave a Reply

Your email address will not be published. Required fields are marked *