ਮੰਡੀ ਅਰਨੀਵਾਲਾ ਸ਼ੇਖ ਸ਼ੁਭਾਨ ਸਕੂਲ ਦੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਪੜ੍ਹ-ਲਿਖ ਕੇ ਹੀ ਜੀਵਨ ਵਿੱਚ ਵਧਿਆ ਜਾ ਸਕਦਾ ਹੈ ਅੱਗੇ- ਨੇਹਾ ਭਾਰਤੀ
ਫਾਜ਼ਿਲਕਾ 3 ਦਸੰਬਰ (ਜੇ ਆਰ ਿਨਊਜ਼)-ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਵਿਦਿਆਰਥੀਆਂ ਨੂੰ ਪੜ੍ਹ-ਲਿਖ ਕੇ ਅੱਗੇ ਵਧਣ ਦੀ ਸਿੱਖਿਆ ਦਿੱਤੀ ਜਾ ਰਹੀ ਹੈ। ਇਸ ਤਹਿਤ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਰਨੀਵਾਲਾ ਸ਼ੇਖ ਸ਼ੁਭਾਨ ਦੇ ਵਿਦਿਆਰਥੀਆਂ ਵੱਲੋਂ ਸ਼ਿਰਕਤ ਕਰਕੇ ਜਾਣਕਾਰੀ ਹਾਸਲ ਕੀਤੀ ਗਈ। ਇਸ ਦੌਰਾਨ ਵੱਖ-ਵੱਖ ਸਿਖਿਆ ਮਾਹਰਾਂ ਵੱਲੋਂ ਵਿਦਿਆਰਥੀਆਂ ਨੂੰ ਉਚੇਰੀ ਤੇ ਤਕਨੀਕੀ ਵਿੱਦਿਆ ਪ੍ਰਾਪਤ ਕਰਕੇ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਵੀ ਕੀਤਾ ਗਿਆ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮੈਡਮ ਨੇਹਾ ਭਾਰਤੀ ਨੇ ਕਿਹਾ ਕਿ ਉਚੇਰੀ ਤੇ ਤਕਨੀਕੀ ਸਿਖਿਆ ਦੀ ਅਜੋਕੇ ਸਮੇਂ ਵਿੱਚ ਬਹੁਤ ਮਹੱਤਤਾ ਹੈ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਆਈ.ਟੀ.ਆਈ, ਮੈਡੀਕਲ ਅਤੇ ਨਾਨ-ਮੈਡੀਕਲ ਦੀ ਪੜ੍ਹਾਈ ਸਬੰਧੀ ਵੀ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਪੇ੍ਰਰਿਤ ਕਰਦਿਆਂ ਕਿਹਾ ਕਿ ਸਖਤ ਮਿਹਨਤ ਨਾਲ ਹੀ ਜ਼ਿੰਦਗੀ ਦੀ ਹਰ ਮੰਜ਼ਲ ਨੂੰ ਹਾਸਲ ਕੀਤਾ ਜਾ ਸਕਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਹੁਣੇ ਤੋਂ ਹੀ ਜ਼ਿੰਦਗੀ ਦਾ ਟੀਚਾ ਮਿੱਥ ਕੇ ਇਸ ਨੂੰ ਪੂਰਾ ਕਰਨ ਵਾਸਤੇ ਸਖਤ ਮਿਹਨਤ ਕਰਨ ਲਈ ਪੇ੍ਰਰਿਤ ਕੀਤਾ।
ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਅਧਿਆਪਕ ਸ੍ਰੀ ਕਰਨ ਕੁਮਾਰ ਅਤੇ ਸ੍ਰੀ ਰਜਨੀਸ਼ ਕੁਮਾਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

Leave a Reply

Your email address will not be published. Required fields are marked *