ਖਾਣ-ਪੀਣ ਦੀਆਂ ਸ਼ੁੱਧ ਚੀਜ਼ਾਂ ਮੁਹੱਈਆ ਕਰਵਾਉਣ ਲਈ ਕੀਤੀ ਅਚਨਚੇਤ ਚੈਕਿੰਗ


ਤਾਜ਼ੇ ਫਲ ਵੇਚਣ ਦੀ ਕੀਤੀ ਹਦਾਇਤ
ਜਲਾਲਾਬਾਦ 4 ਦਸੰਬਰ (ਜੇ ਆਰ ਿਨਊਜ਼)-ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਮ ਲੋਕਾਂ ਨੂੰ ਖਾਣ-ਪੀਣ ਦੀਆਂ ਸ਼ੁੱਧ ਚੀਜ਼ਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਫਲਾਂ ਦੀਆਂ ਵੱਖ-ਵੱਖ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਅਧਿਕਾਰੀਆਂ ਵੱਲੋਂ ਫਲ ਵਿਕਰੇਤਾਵਾਂ ਨੂੰ ਹਾਨੀਕਾਰਕ ਮਸਾਲਿਆਂ ਨਾਲ ਤਿਆਰ ਕੀਤੇ ਫਲਾਂ ਦੇ ਦੁਰਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ।
ਇਸ ਦੌਰਾਨ ਆਮ ਲੋਕਾਂ ਦੀ ਸਿਹਤ ਨੂੰ ਧਿਆਨ ਰੱਖਦਿਆਂ ਫਲ ਤਿਆਰ ਕਰਨ ਤੇ ਸਟੋਰ ਕਰਨ ਵਾਲਿਆਂ ਤੋਂ ਇਲਾਵਾ ਰਸਾਇਣ ਨਾ ਵਰਤਣ ਅਤੇ ਫੱਲ ਢੱਕ ਕੇ ਰੱਖਣ ਦੀ ਹਦਾਇਤ ਕੀਤੀ ਗਈ ਹੈ। ਇਸ ਮੌਕੇ ਮਨੁੱਖੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਫਰੂਟ ਕੰਪਨੀਆਂ ਨੂੰ ਇਹ ਸਖਤ ਹਦਾਇਤ ਕੀਤੀ ਗਈ ਹੈ ਕਿ ਫਲਾਂ ਨੂੰ ਹਾਨੀਕਾਰਕ ਰਸਾਇਣਾਂ ਨਾਲ ਨਾ ਪਕਾਇਆ ਜਾਵੇ।
ਜ਼ਿਲ੍ਹਾ ਮੰਡੀ ਅਫਸਰ ਸ. ਮਨਜੀਤ ਸਿੰਘ ਨੇ ਦੱਸਿਆ ਕਿ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਵੱਲੋ ਵੱਖ-ਵੱਖ ਕੰਪਨੀਆਂ ਵਿੱਚ ਕੇਲੇ, ਸੇਬ, ਸ਼ਰਧਾ, ਅੰਗੂਰ ਤੋਂ ਇਲਾਵਾ ਹੋਰ ਫਲਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਕਿਸੇ ਵੀ ਤਰ੍ਹਾਂ ਦਾ ਅਣਵਿਗਿਆਨ ਤੱਤ ਨਹੀਂ ਪਾਏ ਗਏ।
ਇਸ ਮੌਕੇ ਮਾਰਕੀਟ ਕਮੇਟੀ ਦੇ ਮੰਡੀ ਸੁਪਰਵਾਈਜ਼ਰ ਤੇ ਹੋਰ ਅਧਿਕਾਰੀ ਮੌਜੂਦ ਸਨ

Leave a Reply

Your email address will not be published. Required fields are marked *