ਬਚਪਨ ਪਲੇ ਵੇ ਸਕੂਲ ਦਾ ਸਲਾਨਾ ਸਮਾਗਮ ਕਰਵਾਇਆ 


 ਐਸ ਡੀ ਐਮ ਸੁਭਾਸ਼ ਖੱਟਕ ਨੇ ਮੁੱਖ ਮਹਿਮਾਨ ਦੇ ਤੌਰ ‘ਤੇ ਕੀਤੀ ਸ਼ਿਰਕਤ 

ਫਾਜ਼ਿਲਕਾ 🙁 ਜਗਮੀਤ ਸੰਧੂ ) ਸਥਾਨਕ ਬਚਪਨ ਪਲੇ ਵੇ ਸਕੂਲ ਦਾ ਸਲਾਨਾ ਪਹਿਲਾ ਸਮਾਗਮ ਧੂਮ ਧਾਮ ਨਾਲ ਕਰਵਾਇਆ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਐਸਡੀਐਮ ਫਾਜ਼ਿਲਕਾ ਸੁਭਾਸ਼ ਖੱਟਕ ਸਨ। ਸਮਾਗਮ ਦੌਰਾਨ ਸਕੂਲ ਦੇ ਡਾਇਰੈਕਟਰ ਕਵਿੰਦਰ ਦਹੂਜਾ, ਪਰਮਜੀਤ ਸਿੰਘ ਵੈਰੜ, ਮਿਸਜ ਸੰਦੀਪ ਵੈਰੜ ਅਤੇ ਸਕੂਲ ਪ੍ਰਿੰਸੀਪਲ ਮਿਸ ਰਾਧਾ ਰਾਣੀ ਵੱਲੋਂ ਮੁੱਖ ਮਹਿਮਾਨ ਨੂੰ ਜੀ ਆਇਆਂ ਨੂੰ ਕਿਹਾ। ਸਲਾਨਾ ਸਮਾਗਮ ਬਚਪਨ ਸਫ਼ਾਰੀ ਦੀ ਸ਼ੁਰੂਆਤ ਮੁੱਖ ਮਹਿਮਾਨ ਵੱਲੋਂ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ ਗਈ।
ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਸੱਭਿਅਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਵੰਦਨਾ ਨਾਲ ਕੀਤੀ ਗਈ। ਇਸ ਤੋਂ ਬਾਅਦ ਸਕੂਲੀ ਵਿਦਿਆਰਥੀਆਂ ਵੱਲੋਂ ਭਾਰਤ ਦੀ ਖੇਤੀ ਅਤੇ ਨਸ਼ਿਆਂ ਵਿਰੁੱਧ ਕੋਰਿਉਗ੍ਰਾਫ਼ੀ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਮਿਸ ਰਾਧਾ ਵੱਲੋਂ ਸਕੂਲ ਦੀ ਸਲਾਨਾ ਰਿਪੋਰਟ ਪੜ੍ਹੀ ਗਈ। ਇਸ ਮੌਕੇ ਮੁੱਖ ਮਹਿਮਾਨ ਸੁਭਾਸ਼ ਖੱਟਕ ਨੇ ਸਕੂਲੀ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀ ਗਈ ਪੇਸ਼ਕਾਰੀ ਦੀ ਸ਼ਲਾਘਾ ਕੀਤੀ ਗਈ ਅਤੇ ਉਨ੍ਹਾਂ ਵਿਦਿਆਰਥੀਆਂ ਨੂੰ ਜ਼ਿੰਦਗੀ ਵਿਚ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸਕੂਲ ਦੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਦਿੱਤੀ ਜਾਣ ਵਾਲੀ ਸਿੱਖਿਆ ਦੇ ਤਰੀਕਿਆਂ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਸਕੂਲੀ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨÍ

Leave a Reply

Your email address will not be published. Required fields are marked *