ਸੁਖਬੀਰ ਸਿੰਘ ਬਾਦਲ ਵੱਲੋਂ ਚਰਨਜੀਤ ਸਿੰਘ ਬਰਾੜ ਨੂੰ ਆਪਣਾ ਸਿਆਸੀ ਸਕੱਤਰ ਨਿਯੁਕਤ ਕੀਤਾ

ਚੰਡੀਗੜ੍ਹ,  ਜਗਮੀਤ ਸੰਧੂ

ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਮੁੱਖ ਦਫਤਰ ਤੋਂ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਸ. ਚਰਨਜੀਤ ਸਿੰਘ ਬਰਾੜ ਨੂੰ ਆਪਣਾ ਸਿਆਸੀ ਸਕੱਤਰ ਨਿਯੁਕਤ ਕੀਤਾ ਗਿਆ ਹੈ ਅਤੇ ਉਹਨਾਂ ਨੂੰ ਪਾਰਟੀ ਅਤੇ ਪਾਰਟੀ ਦੇ ਸਾਰੇ ਵਿੰਗਾਂ ਦੇ ਤਾਲਮੇਲ ਦੀ ਅਹਿਮ ਜੁੰਮੇਵਾਰੀ ਵੀ ਦਿੱਤੀ ਗਈ ਹੈ।ਇਥੇ ਇਹ ਵੀ ਵਰਨਣਯੋਗ ਹੈ ਕਿ ਸ. ਬਰਾੜ ਪਹਿਲਾ ਵੀ ਬਤੌਰ ਸਲਾਹਕਾਰ ਅਤੇ ਵਿਸ਼ੇਸ ਕਾਰਜ ਅਫਸਰ, ਉਪ ਮੁੱਖ ਮੰਤਰੀ ਦੇ ਤੌਰ ਤੇ ਸੇਵਾਵਾਂ ਨਿਭਾਅ ਚੁੱਕੇ ਹਨ। ਸ. ਬਰਾੜ ਜੋ ਕਿ ਪਾਰਟੀ ਪ੍ਰਧਾਨ ਦੇ ਪ੍ਰੋਗਰਾਮ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲਾਗੂ ਕਰਵਾਉਣ ਲਈ ਹਮੇਸ਼ਾ ਅਹਿਮ ਕੜੀ ਵਜੋਂ ਕੰਮ ਕਰਦੇ ਹਨ ਤੇ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਮਜਬੂਤ ਕਰਨ ਲਈ ਦਿਨ ਰਾਤ ਮਿਹਨਤ ਕਰਦੇ ਹਨ। ਸ. ਬਾਦਲ ਵੱਲੋਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਅਹਿਮ ਨਿਯੁਕਤੀ ਕਰਦਿਆਂ ਸਮੁੱਚੇ ਪਾਰਟੀ ਢਾਂਚੇ ਦੇ ਤਾਲਮੇਲ ਦੀ ਅਹਿਮ ਜੁੰਮੇਵਾਰੀ ਦਿੱਤੀ ਹੈ।

Leave a Reply

Your email address will not be published. Required fields are marked *