ਪੰਜਾਬ ਪ੍ਰਧਾਨ ਬਲਵਿੰਦਰ ਸਿੰਘ ਜੰਮੂ ਵੱਲੋਂ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਜਿਲ੍ਹਾ ਫ਼ਾਜ਼ਿਲਕਾ ਇਕਾਈ ਦਾ ਐਲਾਨ ਟੋਨੀ ਛਾਬੜਾ ਜ਼ਿਲ੍ਹਾ ਪ੍ਰਧਾਨ ਨਿਯੁਕਤ


ਜਲਾਲਾਬਾਦ, 20 ਅਪ੍ਰੈਲ (ਜਗਮੀਤ ਸੰਧੂ)
ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਪ੍ਰਧਾਨ ਬਲਵਿੰਦਰ ਸਿੰਘ ਜੰਮੂ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਯੂਨੀਅਨ ਦੀ ਇਕਾਈ ਦਾ ਐਲਾਨ ਬੀਤੇ ਕੱਲ੍ਹ ਚੰਡੀਗੜ੍ਹ ਵਿਖੇ ਕੀਤਾ ਗਿਆ। ਜਿਸ ਵਿੱਚ ਟੋਨੀ ਛਾਬੜਾ ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ । ਇਸ ਤੋਂ ਇਲਾਵਾ ਫ਼ਾਜ਼ਿਲਕਾ ਤੋਂ ਪੱਤਰਕਾਰ ਪਰਮਜੀਤ ਸਿੰਘ ਢਾਬਾਂ ਅਤੇ ਜਲਾਲਾਬਾਦ ਤੋਂ ਪੱਤਰਕਾਰ ਹੈਪੀ ਕਾਠਪਾਲ ਨੂੰ ਉਪ ਪ੍ਰਧਾਨ , ਜਲਾਲਾਬਾਦ ਦੇ ਕੁਲਦੀਪ ਸਿੰਘ ਬਰਾੜ ਨੂੰ ਜਨਰਲ ਸਕੱਤਰ, ਲਾਧੂਕਾ ਮੰਡੀ ਦੇ ਰਕੇਸ਼ ਛਾਬੜਾ ਨੂੰ ਸਕੱਤਰ ਅਬੋਹਰ ਦੇ ਤਜਿੰਦਰ ਸਿੰਘ ਖ਼ਾਲਸਾ ਨੂੰ ਸਕੱਤਰ ਅਤੇ ਮੰਡੀ ਅਰਨੀਵਾਲਾ ਦੇ ਨਿਸ਼ਾਨ ਸਿੰਘ ਸੰਧੂ ਨੂੰ ਖਜਾਨਚੀ ਨਿਯੁਕਤ ਕੀਤਾ ਗਿਆ । ਸੂਚੀ ਜਾਰੀ ਕਰਨ ਮੌਕੇ ਜ਼ਿਲ੍ਹਾ ਪ੍ਰਧਾਨ ਟੋਨੀ ਛਾਬੜਾ, ਜ਼ਿਲ੍ਹਾ ਜਨਰਲ ਸਕੱਤਰ ਕੁਲਦੀਪ ਸਿੰਘ ਬਰਾੜ, ਮੈਂਬਰ ਮਹਿੰਦਰ ਸਿੰਘ ਬਰਾੜ ਅਤੇ ਜਗਮੀਤ ਸਿੰਘ ਸੰਧੂ ਵੀ ਮੌਜੂਦ ਸਨ ।
ਪੰਜਾਬ ਪ੍ਰਧਾਨ ਬਲਵਿੰਦਰ ਸਿੰਘ ਜੰਮੂ ਨੇ ਨਵੀਂ ਟੀਮ ਨੂੰ ਵਧਾਈ ਦਿੱਤੀ ਅਤੇ ਪੱਤਰਕਾਰਿਤਾ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵੱਧ ਤੋਂ ਵੱਧ ਯਤਨ ਕਰਨ ਲਈ ਪ੍ਰੇਰਿਆ । ਨਵੀਂ ਬਣੀ ਟੀਮ ਨੇ ਸ੍ਰੀ ਜੰਮੂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਯੂਨੀਅਨ ਦੀਆਂ ਸਾਰੀਆਂ ਉਮੀਦਾਂ ਉੱਤੇ ਖਰਾ ਉਤਰਨਗੇ ਅਤੇ ਪੱਤਰਕਾਰਾਂ ਨੂੰ ਆਉਂਦੀਆਂ ਮੁਸ਼ਕਲਾਂ ਹੱਲ ਕਰਵਾਉਣ ਲਈ ਪੂਰੇ ਯਤਨ ਕਰਨਗੇ ।

Leave a Reply

Your email address will not be published. Required fields are marked *