ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਸ਼ਨੋਤਰੀ ਮੁਕਾਬਲੇ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਸ਼ਨੋਤਰੀ ਮੁਕਾਬਲੇ
ਫ਼ਾਜ਼ਿਲਕਾ, 02 ਮਈ: ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਸ਼ੋਨਤਰੀ ਮੁਕਾਬਲੇ ਕਰਵਾ ਕੇ ਬੱਚਿਆਂ ਦੀ ਧਾਰਮਿਕ ਪ੍ਰਵਿਰਤੀ ਦੀ ਪਰਖ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਕੁਲਵੰਤ ਸਿੰਘ ਨੇ ਦੱਸਿਆ ਕਿ ਸੂਬਾ ਭਰ ਵਿੱਚ ਗੁਰੂ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਨਮੁਖ ਵੱਖ-ਵੱਖ ਵਿਭਾਗਾਂ ਵੱਲੋਂ ਧਾਰਮਿਕ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਅੱਜ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਵਿਦਿਆਰਥੀਆਂ ਤੋਂ ਗੁਰੂ ਸਾਹਿਬ ਦੇ ਜੀਵਨ ਕਾਲ ਬਾਰੇ ਸਵਾਲ ਪੁੱਛੇ ਗਏ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਉਨ੍ਹਾਂ ਦੱਸਿਆ ਕਿ ਸਕੂਲਾਂ ਵਿੱਚ ਜਿਥੇ ਜੇਤੂ ਵਿਦਿਆਰਥੀਆਂ ਨੂੰ ਪਹਿਲੇ, ਦੂਜੇ ਤੇ ਤੀਜੇ ਸਥਾਨ ‘ਤੇ ਐਲਾਨਿਆ ਗਿਆ, ਉਥੇ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਬਚਪਨ ਬਾਰੇ ਦੱਸਦਿਆਂ ਉਨ੍ਹਾਂ ਵੱਲੋਂ ਦਿੱਤੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਢਾਲਣ ਲਈ ਆਖਿਆ।

Leave a Reply

Your email address will not be published. Required fields are marked *