ਕੌਮਾਂਤਰੀ ਸਰਹੱਦ ਨੇੜੇ ਉੱਚੀਆਂ ਵਧਣ ਵਾਲੀਆਂ ਫ਼ਸਲਾਂ ਬੀਜਣ ਦੀ ਮਨਾਹੀ

ਕੌਮਾਂਤਰੀ ਸਰਹੱਦ ਨੇੜੇ ਉੱਚੀਆਂ ਵਧਣ ਵਾਲੀਆਂ ਫ਼ਸਲਾਂ ਬੀਜਣ ਦੀ ਮਨਾਹੀ
ਫ਼ਾਜ਼ਿਲਕਾ, 2 ਮਈ:ਫਾਜ਼ਿਲਕਾ ਦੇ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਕੌਮਾਂਤਰੀ ਸਰਹੱਦ ਅਤੇ ਸਰਹੱਦੀ ਸੁਰੱਖਿਆ ਤਾਰ ਦਰਮਿਆਨ ਅਤੇ ਤਾਰ ਤੋਂ ਭਾਰਤ ਵਾਲੇ ਪਾਸੇ 70 ਤੋਂ 100 ਮੀਟਰ ਥਾਂ ‘ਤੇ ਉੱਚੀਆਂ ਫ਼ਸਲਾਂ ਜਿਵੇਂ ਬੀ.ਟੀ. ਨਰਮਾ, ਮੱਕੀ, ਗਵਾਰਾ, ਜਵਾਰ, ਗੰਨਾ, ਸਰ੍ਹੋਂ, ਤੋਰੀਆ, ਸੂਰਜ ਮੁਖੀ ਅਤੇ ਅਜਿਹੀਆਂ ਹੋਰ ਉੱਚੀਆਂ ਵਧਣ ਵਾਲੀਆਂ ਫ਼ਸਲਾਂ ਬੀਜਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 27 ਜੂਨ 27, 2019 ਤੱਕ ਲਾਗੂ ਰਹਿਣਗੇ।
ਫ਼ੌਜਦਾਰੀ ਸੰਘਤਾ ਜ਼ਾਬਤਾ 1973 ਦੀ ਧਾਰਾ 44 ਤਹਿਤ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਬੀ.ਐਸ.ਐਫ. ਦੇ ਅਧਿਕਾਰੀਆਂ ਵੱਲੋਂ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਕੌਮਾਂਤਰੀ ਸਰਹੱਦ ਅਤੇ ਸਰਹੱਦੀ ਸੁਰੱਖਿਆ ਤਾਰ ਵਿਚਕਾਰ ਕੁਝ ਕਿਸਾਨ ਬੀ.ਟੀ. ਨਰਮਾ, ਮੱਕੀ, ਗਵਾਰਾ, ਜਵਾਰ, ਗੰਨਾ, ਸਰ੍ਹੋਂ, ਤੋਰੀਆ, ਸੂਰਜ ਮੁਖੀ ਅਤੇ 3 ਤੋਂ 4 ਫ਼ੁਟ ਤੱਕ ਉੱਚੀਆਂ ਹੋਣ ਵਾਲੀਆਂ ਅਜਿਹੀਆਂ ਹੋਰ ਫ਼ਸਲਾਂ ਬੀਜ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤ-ਪਾਕਿ ਸਰਹੱਦ ‘ਤੇ ਇਨ੍ਹਾਂ ਉੱਚੀਆਂ ਫ਼ਸਲਾਂ ‘ਚ ਛੁਪ ਕੇ ਘੁਸਪੈਠ ਦੀ ਸੰਭਾਵਨਾ ਬਣੀ ਰਹਿੰਦੀ ਹੈ ਜਿਸ ਨਾਲ ਦੇਸ਼ ਦੀ ਸੁਰੱਖਿਆ ਨੂੰ ਖ਼ਤਰਾ ਹੋ ਸਕਦਾ ਹੈ। ਸੁਰੱਖਿਆ ਅਤੇ ਤੁਰੰਤ ਰੋਕਥਾਮ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਨੇ ਹੁਕਮ ਦਿੱਤੇ ਹਨ ਕਿ ਕੌਮਾਂਤਰੀ ਸਰਹੱਦ ਅਤੇ ਸਰਹੱਦੀ ਸੁਰੱਖਿਆ ਤਾਰ ਦਰਮਿਆਨ ਅਤੇ ਤਾਰ ਤੋਂ ਭਾਰਤ ਵਾਲੇ ਪਾਸੇ 70 ਤੋਂ 100 ਮੀਟਰ ਰਕਬੇ ‘ਤੇ ਅਜਿਹੀਆਂ ਫ਼ਸਲਾਂ ਨਾ ਬੀਜੀਆਂ ਜਾਣ।

Leave a Reply

Your email address will not be published. Required fields are marked *