ਉੱਤਰੀ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਨਸ਼ਿਆਂ ਵਿਰੁੱਧ ਲੜਾਈ ਲੜਨ ਲਈ ਕੀਤੀ ਬੈਠਕ

ਪੰਚਕੂਲਾ (ਜੇ ਆਰ ਿਨਊਜ਼)-ਉੱਤਰੀ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਡਾਟਾ ਤੇ ਸੂਚਨਾ ਸਾਂਝੀ ਕਰਨ ਵਾਸਤੇ ਪੰਚਕੂਲਾ ਵਿਖੇ ਸਾਂਝਾ/ਕੇਂਦਰੀ ਸਕੱਤਰੇਤ ਸਥਾਪਤ ਕਰਨ ਲਈ ਆਮ ਸਹਿਮਤੀ ਨਾਲ ਫੈਸਲਾ ਲਿਆ ਹੈ।ਨਸ਼ਿਆਂ ਵਿਰੁੱਧ ਲੜਾਈ ਲਈ ਸਾਂਝੀ ਰਣਨੀਤੀ ਬਾਰੇ ਵਿਚਾਰ ਕਰਨ ਅਤੇ ਤਿਆਰ ਕਰਨ ਵਾਸਤੇ ‘‘ਨਸ਼ੇ- ਚੁਣੌਤੀਆਂ ਤੇ ਰਣਨੀਤੀ ’’ ਬਾਰੇ ਸੱਦੀ ਖੇਤਰੀ ਕਾਨਫਰੰਸ ਵਿੱਚ ਮੁੱਖ ਮੰਤਰੀਆਂ ਨੇ ਇਹ ਫੈਸਲਾ ਲਿਆ ਜਿਸ ਦੇ ਅਨੁਸਾਰ ਅੰਕੜੇ ਅਤੇ ਸੂਚਨਾ ਸਾਂਝੀ ਕਰਨ ਲਈ ਤਾਲਮੇਲ ਵਾਸਤੇ ਹਰੇਕ ਸੂਬੇ ਵਲੋਂ ਆਪਣੇ ਨੋਡਲ ਅਫਸਰ ਤਾਇਨਾਤ ਕੀਤੇ ਜਾਣਗੇ। ਇਸ ਕਾਨਫਰੰਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਹਰਿਆਣਾ ਦੇ ਮੁੱਖ ਮੰਤਰੀ ਐਮ.ਐਲ.ਖੱਟਰ ਅਤੇ ਉੱਤਰਾਖੰਡ ਦੇ ਮੁੱਖ ਮੰਤਰੀ ਟੀ.ਐਸ. ਰਾਵਤ ਨੇ ਖੁਦ ਹਿੱਸਾ ਲਿਆ ਜਦਕਿ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਇਸ ਕਾਨਫਰੰਸ ਵਿੱਚ ਵੀਡਿਓ ਕਾਨਫਰੰਸ ਰਾਹੀਂ ਸ਼ਮੂਲੀਅਤ ਕੀਤੀ ਕਿਉਂਕਿ ਉਹ ਮੌਸਮ ਦੀ ਖਰਾਬੀ ਕਾਰਨ ਖੁਦ ਪਹੁੰਚਣ ’ਚ ਅਸਮਰੱਥ ਰਹੇ। ਮੁੱਖ ਮੰਤਰੀ ਪੱਧਰ ’ਤੇ ਹਰ ਛੇ ਮਹੀਨੇ ਬਾਅਦ ਮੀਟਿੰਗ ਕਰਨ ਬਾਰੇ ਕੈਪਟਨ ਅਮਰਿੰਦਰ ਸਿੰਘ ਦਾ ਸੁਝਾਅ ਖੇਤਰੀ ਕਾਨਫਰੰਸ ’ਚ ਆਮ ਸਹਿਮਤੀ ਨਾਲ ਪ੍ਰਵਾਨ।

Leave a Reply

Your email address will not be published. Required fields are marked *